ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ
ਅੱਜ ਦਾ ਫੁਰਮਾਣ
ਵੇਲੇ ਦਾ ਹੁਕਮਨਾਮਾ
ਟੋਡੀ ਮਹਲਾ ੫
ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
ਵਿਆਖਿਆ:-
ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। 05-09-25 , ਅੰਗ:-711