Amrit Vele Da Hukamnama Sri Darbar Sahib, Amritsar, Date 22-09-2025 Ang 590

AMRIT VELE DA HUKAMNAMA SRI DARBAR SAHIB, SRI AMRITSAR ANG 590, 22-Sep-2025


ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀं ਵਢੀं ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਅਰਥ:- ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣੇ, ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥ ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।

सलोकु मः ३ ॥ भगत जना कंउ आपि तुठा मेरा पिआरा आपे लइअनु जन लाइ ॥ पातिसाही भगत जना कउ दितीअनु सिरि छतु सचा हरि बणाइ ॥ सदा सुखीए निरमले सतिगुर की कार कमाइ ॥ राजे ओइ न आखीअहि भिड़ि मरहि फिरि जूनी पाहि ॥ नानक विणु नावै नकीं वढीं फिरहि सोभा मूलि न पाहि ॥१॥ मः ३ ॥ सुणि सिखिऐ सादु न आइओ जिचरु गुरमुखि सबदि न लागै ॥ सतिगुरि सेविऐ नामु मनि वसै विचहु भ्रमु भउ भागै ॥ जेहा सतिगुर नो जाणै तेहो होवै ता सचि नामि लिव लागै ॥ नानक नामि मिलै वडिआई हरि दरि सोहनि आगै ॥२॥ पउड़ी ॥ गुरसिखां मनि हरि प्रीति है गुरु पूजण आवहि ॥ हरि नामु वणंजहि रंग सिउ लाहा हरि नामु लै जावहि ॥ गुरसिखा के मुख उजले हरि दरगह भावहि ॥ गुरु सतिगुरु बोहलु हरि नाम का वडभागी सिख गुण सांझ करावहि ॥ तिना गुरसिखा कंउ हउ वारिआ जो बहदिआ उठदिआ हरि नामु धिआवहि ॥११॥

अर्थ: प्यारा प्रभु अपने भगतों पर आप प्रसन्न होता है और आप ही उसने उनको अपने से जोड़ लिया है। भक्तों के सिर पर सच्चा छत्र झुला कर भक्तों को पातशाही बख्शी है। सतगुरु की बताई कार कमा कर वह सदा सुखी और पवित्र रहते हैं। राजे उनको नहीं कहते जो आपस में लड़ मरते हैं और फिर योनियों में पड़ जाते हैं। गुरू नानक जी कहते हैं, हे नानक! नाम से दूर, राजे भी, नाक-कटवाए फिरते हैं और सोभा नहीं पाते॥१॥ जब तक सतिगुरु के सन्मुख हो के मनुष्य सतिगुरु के शब्द में नहीं जुड़ता तब तक सतिगुरु की शिक्षा निरी सुन के स्वाद नहीं आता, सतिगुरु की बताई हुई सेवा करके ही नाम मन में बसता है और अंदर से भ्रम और डर दूर हो जाता है। जब मनुष्य जैसा अपने सतिगुरु को समझता है, वैसा ही खुद बन जाए (भाव, जब अपने सतिगुरु वाले गुण धारण करे) तब उसकी तवज्जो सच्चे नाम में जुड़ती है; हे नानक! (ऐसे जीवों को) नाम के कारण यहाँ आदर मिलता है और आगे हरि की दरगाह में वे शोभा पाते हैं।2। गुरसिखों के मन में हरि के प्रति प्यार होता है और (उस प्यार के सदका वे) अपने सतिगुरु की सेवा करते आते हैं; (सतिगुरु के पास आ के) प्यार से हरि-नाम का व्यापार करते हैं और हरि नाम का लाभ कमा के ले जाते हैं। अर्थ- (ऐसे) गुरसिखों के मुँह उज्जवल होते हैं और हरि की दरगाह में वे प्यारे लगते हैं। गुरु सतिगुरु हरि के नाम का (जैसे) बोहल है, बड़े भाग्यशाली सिख आ के गुणों की सांझ पाते हैं; सदके हूँ उन गुरसिखों से, जो बैठते-उठते (भाव, हर वक्त) हरि का नाम स्मरण करते हैं।11।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!