Amrit Vele Da Hukamnama Sri Darbar Sahib, Amritsar, Date 06-10-2025 Ang 637

Amrit vele da Hukamnama Sri Darbar Sahib, Sri Amritsar Ang 637, 06-10-2025


ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥ मनमुखा नो परतीति न आवी अंतरि लोभ सुआउ ॥ गुरमुखि हिरदै सबदु न भेदिओ हरि नामि न लागा भाउ ॥ कूड़ कपट पाजु लहि जासी मनमुख फीका अलाउ ॥३॥ भगता विचि आपि वरतदा प्रभ जी भगती हू तू जाता ॥ माइआ मोह सभ लोक है तेरी तू एको पुरखु बिधाता ॥ हउमै मारि मनसा मनहि समाणी गुर कै सबदि पछाता ॥४॥ अचिंत कम करहि प्रभ तिन के जिन हरि का नामु पिआरा ॥ गुर परसादि सदा मनि वसिआ सभि काज सवारणहारा ॥ ओना की रीस करे सु विगुचै जिन हरि प्रभु है रखवारा ॥५॥ बिनु सतिगुर सेवे किनै न पाइआ मनमुखि भउकि मुए बिललाई ॥ आवहि जावहि ठउर न पावहि दुख महि दुखि समाई ॥ गुरमुखि होवै सु अम्रितु पीवै सहजे साचि समाई ॥६॥ बिनु सतिगुर सेवे जनमु न छोडै जे अनेक करम करै अधिकाई ॥ वेद पड़हि तै वाद वखाणहि बिनु हरि पति गवाई ॥ सचा सतिगुरु साची जिसु बाणी भजि छूटहि गुर सरणाई ॥७॥ जिन हरि मनि वसिआ से दरि साचे दरि साचै सचिआरा ॥ ओना दी सोभा जुगि जुगि होई कोइ न मेटणहारा ॥ नानक तिन कै सद बलिहारै जिन हरि राखिआ उरि धारा ॥८॥१॥

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२। हे भाई! अपने मन के पीछै चलने वाले मनुष्यों को (परमात्मा पर) यकीन नहीं रहता, उनके अंदर लोभ-भरी गर्ज टिकी रहती है। गुरु की शरण पड़ कर भी उन (मनमुखों) के हृदय में गुरु का शब्द नहीं बसता, परमात्मा के नाम से उनका प्यार नहीं बनता। मनमुखों के बोल भी रूखे-रूखे होते हैं। पर उनके झूठ और ठगी के पाज उघड़ ही जाते हैं।३। हे प्रभु! अपने भक्तों में तू स्वयं काम करता है, तेरे भक्तों ने ही तेरे साथ गहरी सांझ डाली हुई है। पर, हे प्रभु! माया का मोह भी तेरी ही रचना है, तू खुद ही सर्व-व्यापक है, और रचनहार है, जिस मनुष्यों ने गुरु के शब्द से (अपने अंदर से) अहंकार को दूर करके मन का फुरना मन में ही लीन कर दिया है, उन्होंने (हे प्रभु! तेरे साथ) सांझ डाल ली।४। हे प्रभु! जिन्हें तेरा हरि-नाम प्यारा लगता है तू उनके काम कर देता है, उन्हें कोई चिन्ता-फिक्र नहीं होता। हे भाई! गुरु की कृपा से जिनके मन में परमात्मा सदा बसता रहता है, परमात्मा उनके सारे काम सँवार देता है। जिस मनुष्यों का रखवाला परमात्मा खुद बनता है, उनकी बराबरी जो भी मनुष्य करता है वह ख्वार होता है।५। हे भाई! गुरु की शरण पड़े बगैर किसी भी मनुष्य ने (परमात्मा से मिलाप का सुख) हासिल नहीं किया। अपने मन के पीछे चलने वाले मनुष्य फालतू बोल-बोल के बिलक-बिलक के आत्मिक मौत गले डाल लेते हैं। वे सदा जनम-मरण के चक्कर में पड़े रहते हैं (इस चक्कर से बचने के लिए कोई) जगह वे पा नहीं सकते, (और) दुख में (जीवन व्यतीत करते हुए आखिर) दुख में ही ग़र्क हो जाते हैं। जो मनुष्य गुरु की शरण पड़ता है वह आत्मिक जीवन देने वाला नाम-जल पीता है, (और, इस तरह) आत्मिक अडोलता में सदा-स्थिर हरि-नाम में लीन रहता है।६। हे भाई! गुरु की शरण पड़े बिना (मनुष्य को) जन्मों का चक्कर नहीं छोड़ता, वह चाहे अनेक ही (बनाए हुए धार्मिक) कर्म करता रहे। (पंडित लोग) वेद (आदि धर्म पुस्तकें) पढ़ते हैं, और (उनके बाबत निरी) बहसें ही करते हैं। (यकीन जानिए कि) परमात्मा के नाम के बिना उन्होंने प्रभु दर पर अपना सम्मान गवा लिया है। हे भाई! गुरु सदा स्थिर प्रभु के नाम का उपदेश करने वाला है, उसकी वाणी भी परमात्मा की महिमा वाली है। जो मनुष्य दौड़ के गुरु की शरण जा पड़ते हैं, वे (आत्मिक मौत से) बच जाते हैं।७। हे भाई! जिस मनुष्यों के मन में परमात्मा आ बसता है, वे मनुष्य सदा-स्थिर प्रभु के दर पे सही स्वीकार हो जाते हैं। उन मनुष्यों की उपमा हरेक युग में ही होती है, कोई (निंदक आदि उनकी इस हो रही उपमा को) मिटा नहीं सकता। हे नानक! (कह:) मैं उन मनुष्यों से सदके जाता हूँ, जिन्होंने परमात्मा (के नाम) को अपने दिल में बसा के रखा है।८।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!