Amrit Vele Da Hukamnama Sri Darbar Sahib, Amritsar, Date 09-05-2026 Ang 639

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ॥ੴ ਸਤਿਗੁਰ ਪ੍ਰਸਾਦਿ ॥ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥