Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 26-09-25
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹਰਿ ਜੀਉ ਤੇਰੀ ਦਾਤੀ ਰਾਜਾ ॥
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਪੰਜਾਬੀ ਅਰਥ
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਰਿਹਾਉ। ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ ਭੁੱਖ ਦੂਰ ਕਰ ਦਿੰਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ ਧਨ ਦਿੱਤਾ ਹੈ ਜੋ ਕਦੇ ਮੁੱਕਦਾ ਨਹੀਂ। ਗੁਰੂ ਨੇ ਉਸ ਨੂੰ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦਿੱਤਾ, ਤਾਂ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਵੱਸਦੇ ਹਨ। ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦਾ ਹੈ ਜਿਸ ਉੱਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ। ਹੇ ਪ੍ਰਭੂ! ਤੇਰੀ ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, ਉਸੇ ਤਰ੍ਹਾਂ ਰੱਖਿਆ ਕਰਦਾ ਜਿਵੇਂ ਪਿਉ ਆਪਣੇ ਪੁਤਰਾਂ ਉੱਤੇ ਕਿਰਪਾਲ ਹੋ ਕੇ ਕਰਦਾ ਹੈ।
देवनागरी
किस हउ जाची किसु आराधी जा सभु को कीता होसी ॥
जो जो दीसै वडा वडेरा सो सो खाकू रलसी ॥
निरभउ निरंकारु भव खंडनु सभि सुख नव निधि देसी ॥१॥
हरि जीव तेरी दाती राजा ॥
माणसु बपुड़ा किआ सालाही किआ तिस का मुहताजा ॥ रहाउ ॥
जिनि हरि धिआइआ सभु किछु तिस का तिस की भूख गवाई ॥
अैसा धनु दीआ सुखदातै निखुटि न कब ही जाई ॥
अनदु भइआ सुख सहजि समाणे सतिगुरि मेलि मिलाई ॥२॥
मन नामु जपि नामु आराधि अनदिनु नामु वखाणी ॥
उपदेसु सुणि साध संतन का सभ चूकी काणि जमाणी ॥
जिन कउ क्रिपालु होआ प्रभु मेरा से लागे गुर की बाणी ॥३॥
कीमति कउणु करै प्रभ तेरी तू सरब जीआ दइआला ॥
सभु किछु कीता तेरा वरतै किआ हम बाल गुपाला ॥
राखि लेहु नानकु जनु तुमरा जिउ पिता पूत किरपाला ॥४॥१॥